Posts

Showing posts from 2020

ਭਾਈ ਜਗਤਾਰ ਸਿੰਘ ਜੱਗੀ ਜੌਹਲ

Image
ਜਾਣੋ: ਭਾਈ ਜਗਤਾਰ ਸਿੰਘ ਜੱਗੀ ਜੌਹਲ ਕੌਣ ਹੈ ਅਤੇ ਉਸਦਾ ਪੰਥ ਦੀ ਸੇਵਾ ਵਿੱਚ ਕਿੰਨਾਂ ਵੱਡਾ ਯੋਗਦਾਨ ਹੈ। ਜਗਤਾਰ ਸਿੰਘ ਉਰਫ ਜੱਗੀ ਜੌਹਲ ਦਾ ਜਨਮ ਇੰਗਲੈਂਡ ਵਿੱਚ ਇਕ ਚੰਗੇ ਪਰਿਵਾਰ ਵਿੱਚ ਹੋਇਆ, ਉਥੇ ਦੇ ਜੰਮਪਲ ਹੋਣ ਦੇ ਬਾਵਜੂਦ ਉਹ ਪੰਜਾਬ ਅਤੇ ਪੰਜਾਬੀ ਮਾਂ ਬੋਲੀ ਨਾਲ ਬਚਪਨ ਤੋਂ ਹੀ ਜੁੜਿਆ ਸੀ। ਜਵਾਨੀ ਦੀ ਦਹਿਲੀਜ਼ ਤੇ ਪੈਰ ਧਰਦਿਆਂ ਉਸ ਦਾ ਝੁਕਾਅ 1984 ਅਤੇ ਉਸ ਤੋਂ ਬਾਅਦ ਦੀਆਂ ਸਿੱਖ ਇਤਿਹਾਸ ਦੀਆਂ ਘਟਨਾਵਾਂ ਵਾਰੇ ਜਾਣਕਾਰੀ ਇਕੱਠੀ ਕਰਨ ਵੱਲ ਹੋ ਗਿਆ।  ਉਸ ਨੇ ਲੰਮਾ ਸਮਾਂ ਬੜੀ ਮਿਹਨਤ ਨਾਲ 1984 ਅਤੇ ਸਿੱਖ ਸ਼ੰਘਰਸ਼ ਨਾਲ ਸਬੰਧਿਤ ਸ਼ਹੀਦਾਂ ਬਾਰੇ ਜਾਣਕਾਰੀ ਤਸਵੀਰਾਂ ਅਤੇ ਵੀਡੀਓਜ ਆਦਿ ਇਕੱਤਰ ਕੀਤੀਆਂ। ਫਿਰ ਪੰਜਾਬੀ ਤੋਂ ਉਹਨਾਂ ਦਾ ਅੰਗਰੇਜ਼ੀ ਵਿੱਚ ਅਨੁਵਾਦ ਕਰਕੇ ਅੱਜ ਤੋਂ 10 -15 ਸਾਲ ਪਹਿਲਾਂ ਸਿੱਖ ਸ਼ੰਘਰਸ਼ ਅਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਵਾਰੇ ਜਾਣਕਾਰੀ ਦੇਣ ਲਈ ਅਤੇ ਦੇਸ਼ ਵਿਦੇਸ਼ ਦੇ ਲੋਕਾਂ ਅਤੇ ਸਿੱਖਾਂ ਨੂੰ  ਜਾਗਰੂਕ ਕਰਨ ਲਈ www.Neverforget84.com ਨਾਮ ਦੀ ਵੈਬਸਾਈਟ ਰਾਹੀਂ ਸ਼ਹੀਦਾਂ ਸਿੰਘਾਂ ਦੀਆਂ ਜੀਵਨੀਆਂ, ਤਸਵੀਰਾਂ, ਸਿੱਖ ਸ਼ੰਘਰਸ਼ ਦੇ ਬਾਰੇ ਅਹਿਮ ਜਾਣਕਾਰੀ ਭਰਪੂਰ ਵੀਡੀਓ ਅਤੇ ਸਿੱਖਾਂ ਨਾਲ ਹੋਏ ਜੁਲਮਾਂ ਨੂੰ ਇੰਟਰਨੈੱਟ ਅਤੇ ਸ਼ੋਸ਼ਲ ਮੀਡੀਆ ਰਾਹੀਂ ਦੁਨੀਆਂ ਭਰ ਦੇ ਸਾਹਮਣੇ ਲਿਆਂਦਾ।  ਅੱਜ ਅਸੀਂ ਜੋ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀਆਂ ਜਾ ਸਿੱਖ ਸ਼ੰਘਰਸ਼ ਦੇ ਹੋਰ ਸ਼ਹੀਦਾਂ ਦੀਆਂ ਤਸਵੀਰ...